*ਬਸੰਤੁ ਬਾਣੀ ਭਗਤਾਂ ਕੀ ॥*
*ਕਬੀਰ ਜੀ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਮਉਲੀ ਧਰਤੀ ਮਉਲਿਆ ਅਕਾਸੁ ॥
ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
ਰਾਜਾ ਰਾਮੁ ਮਉਲਿਆ ਅਨਤ ਭਾਇ ॥
ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
ਦੁਤੀਆ ਮਉਲੇ ਚਾਰਿ ਬੇਦ ॥
ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
ਸੰਕਰੁ ਮਉਲਿਓ ਜੋਗ ਧਿਆਨ ॥
ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
ਪੰਡਿਤ ਜਨ ਮਾਤੇ ਪੜਿ੍ ਪੁਰਾਨ ॥
ਜੋਗੀ ਮਾਤੇ ਜੋਗ ਧਿਆਨ ॥
ਸੰਨਿਆਸੀ ਮਾਤੇ ਅਹੰਮੇਵ ॥
ਤਪਸੀ ਮਾਤੇ ਤਪ ਕੈ ਭੇਵ ॥੧॥
ਸਭ ਮਦ ਮਾਤੇ ਕੋਊ ਨ ਜਾਗ ॥
ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥
ਹਣਵੰਤੁ ਜਾਗੈ ਧਰਿ ਲੰਕੂਰੁ ॥
ਸੰਕਰੁ ਜਾਗੈ ਚਰਨ ਸੇਵ ॥
ਕਲਿ ਜਾਗੇ ਨਾਮਾ ਜੈਦੇਵ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥
ਗੁਰਮੁਖਿ ਜਾਗੈ ਸੋਈ ਸਾਰੁ ॥
ਇਸੁ ਦੇਹੀ ਕੇ ਅਧਿਕ ਕਾਮ ॥
ਕਹਿ ਕਬੀਰ ਭਜਿ ਰਾਮ ਨਾਮ ॥੩॥੨॥
ਜੋਇ ਖਸਮੁ ਹੈ ਜਾਇਆ ॥
ਪੂਤਿ ਬਾਪੁ ਖੇਲਾਇਆ ॥
ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥
ਦੇਖਹੁ ਲੋਗਾ ਕਲਿ ਕੋ ਭਾਉ ॥
ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥
ਪਗਾ ਬਿਨੁ ਹੁਰੀਆ ਮਾਰਤਾ ॥
ਬਦਨੈ ਬਿਨੁ ਖਿਰ ਖਿਰ ਹਾਸਤਾ ॥
ਨਿਦ੍ਰਾ ਬਿਨੁ ਨਰੁ ਪੈ ਸੋਵੈ ॥
ਬਿਨੁ ਬਾਸਨ ਖੀਰੁ ਬਿਲੋਵੈ ॥੨॥
ਬਿਨੁ ਅਸਥਨ ਗਊ ਲਵੇਰੀ ॥
ਪੈਡੇ ਬਿਨੁ ਬਾਟ ਘਨੇਰੀ ॥
ਬਿਨੁ ਸਤਿਗੁਰ ਬਾਟ ਨ ਪਾਈ ॥
ਕਹੁ ਕਬੀਰ ਸਮਝਾਈ ॥੩॥੩॥
ਪ੍ਰਹਲਾਦ ਪਠਾਏ ਪੜਨ ਸਾਲ ॥
ਸੰਗਿ ਸਖਾ ਬਹੁ ਲੀਏ ਬਾਲ ॥
ਮੋ ਕਉ ਕਹਾ ਪੜਾ੍ਵਸਿ ਆਲ ਜਾਲ ॥
ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥੧॥
ਨਹੀ ਛੋਡਉ ਰੇ ਬਾਬਾ ਰਾਮ ਨਾਮ ॥
ਮੇਰੋ ਅਉਰ ਪੜ੍ਨ ਸਿਉ ਨਹੀ ਕਾਮੁ ॥੧॥ ਰਹਾਉ ॥
ਸੰਡੈ ਮਰਕੈ ਕਹਿਓ ਜਾਇ ॥
ਪ੍ਰਹਲਾਦ ਬੁਲਾਏ ਬੇਗਿ ਧਾਇ ॥
ਤੂ ਰਾਮ ਕਹਨ ਕੀ ਛੋਡੁ ਬਾਨਿ ॥
ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥
ਮੋ ਕਉ ਕਹਾ ਸਤਾਵਹੁ ਬਾਰ ਬਾਰ ॥
ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥
ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥
ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥
ਕਾਢਿ ਖੜਗੁ ਕੋਪਿਓ ਰਿਸਾਇ ॥
ਤੁਝ ਰਾਖਨਹਾਰੋ ਮੋਹਿ ਬਤਾਇ ॥
ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥
ਹਰਨਾਖਸੁ ਛੇਦਿਓ ਨਖ ਬਿਦਾਰ ॥੪॥
ਓਇ ਪਰਮ ਪੁਰਖ ਦੇਵਾਧਿ ਦੇਵ ॥
ਭਗਤਿ ਹੇਤਿ ਨਰਸਿੰਘ ਭੇਵ ॥
ਕਹਿ ਕਬੀਰ ਕੋ ਲਖੈ ਨ ਪਾਰ ॥
ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥
ਇਸੁ ਤਨ ਮਨ ਮਧੇ ਮਦਨ ਚੋਰ ॥
ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥
ਮੈ ਅਨਾਥੁ ਪ੍ਰਭ ਕਹਉ ਕਾਹਿ ॥
ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥
ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥
ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥
ਸਨਕ ਸਨੰਦਨ ਸਿਵ ਸੁਕਾਦਿ ॥
ਨਾਭਿ ਕਮਲ ਜਾਨੇ ਬ੍ਰਹਮਾਦਿ ॥
ਕਬਿ ਜਨ ਜੋਗੀ ਜਟਾਧਾਰਿ ॥
ਸਭ ਆਪਨ ਅਉਸਰ ਚਲੇ ਸਾਰਿ ॥੨॥
ਤੂ ਅਥਾਹੁ ਮੋਹਿ ਥਾਹ ਨਾਹਿ ॥
ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥
ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥
ਸੁਖ ਸਾਗਰ ਗੁਨ ਰਉ ਕਬੀਰ ॥੩॥੫॥
ਨਾਇਕੁ ਏਕੁ ਬਨਜਾਰੇ ਪਾਚ ॥
ਬਰਧ ਪਚੀਸਕ ਸੰਗੁ ਕਾਚ ॥
ਨਉ ਬਹੀਆਂ ਦਸ ਗੋਨਿ ਆਹਿ ॥
ਕਸਨਿ ਬਹਤਰਿ ਲਾਗੀ ਤਾਹਿ ॥੧॥
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥
1195
ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
ਸਾਤ ਸੂਤ ਮਿਲਿ ਬਨਜੁ ਕੀਨ ॥
ਕਰਮ ਭਾਵਨੀ ਸੰਗ ਲੀਨ ॥
ਤੀਨਿ ਜਗਾਤੀ ਕਰਤ ਰਾਰਿ ॥
ਚਲੋ ਬਨਜਾਰਾ ਹਾਥ ਝਾਰਿ ॥੨॥
ਪੂੰਜੀ ਹਿਰਾਨੀ ਬਨਜੁ ਟੂਟ ॥
ਦਹ ਦਿਸ ਟਾਂਡੋ ਗਇਓ ਫੂਟਿ ॥
ਕਹਿ ਕਬੀਰ ਮਨ ਸਰਸੀ ਕਾਜ ॥
ਸਹਜ ਸਮਾਨੋ ਤ ਭਰਮ ਭਾਜ ॥੩॥੬॥
*ਬਸੰਤੁ ਹਿੰਡੋਲੁ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥
ਕਹੁ ਪੰਡਿਤ ਸੂਚਾ ਕਵਨੁ ਠਾਉ ॥
ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥
ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥
ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥
ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥
ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥
ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥
ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
*ਰਾਮਾਨੰਦ ਜੀ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥
ਘਸਿ ਚੰਦਨ ਚੋਆ ਬਹੁ ਸੁਗੰਧ ॥
ਪੂਜਨ ਚਾਲੀ ਬ੍ਰਹਮ ਠਾਇ ॥
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਬੇਦ ਪੁਰਾਨ ਸਭ ਦੇਖੇ ਜੋਇ ॥
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
*ਬਸੰਤੁ ਬਾਣੀ ਨਾਮਦੇਉ ਜੀ ਕੀ*
*ੴ ਸਤਿਗੁਰ ਪ੍ਰਸਾਦਿ ॥*
ਸਾਹਿਬੁ ਸੰਕਟਵੈ ਸੇਵਕੁ ਭਜੈ ॥
ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥
ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥
ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
1196
ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
ਲੋਭ ਲਹਰਿ ਅਤਿ ਨੀਝਰ ਬਾਜੈ ॥
ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥
ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
ਧੋਬੀ ਧੋਵੈ ਬਿਰਹ ਬਿਰਾਤਾ ॥
ਹਰਿ ਚਰਨ ਮੇਰਾ ਮਨੁ ਰਾਤਾ ॥੨॥
ਭਣਤਿ ਨਾਮਦੇਉ ਰਮਿ ਰਹਿਆ ॥
ਅਪਨੇ ਭਗਤ ਪਰ ਕਰਿ ਦਇਆ ॥੩॥੩॥
*ਬਸੰਤੁ ਬਾਣੀ ਰਵਿਦਾਸ ਜੀ ਕੀ*
*ੴ ਸਤਿਗੁਰ ਪ੍ਰਸਾਦਿ ॥*
ਤੁਝਹਿ ਸੁਝੰਤਾ ਕਛੂ ਨਾਹਿ ॥
ਪਹਿਰਾਵਾ ਦੇਖੇ ਊਭਿ ਜਾਹਿ ॥
ਗਰਬਵਤੀ ਕਾ ਨਾਹੀ ਠਾਉ ॥
ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੂ ਕਾਂਇ ਗਰਬਹਿ ਬਾਵਲੀ ॥
ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਜੈਸੇ ਕੁਰੰਕ ਨਹੀ ਪਾਇਓ ਭੇਦੁ ॥
ਤਨਿ ਸੁਗੰਧ ਢੂਢੈ ਪ੍ਰਦੇਸੁ ॥
ਅਪ ਤਨ ਕਾ ਜੋ ਕਰੇ ਬੀਚਾਰੁ ॥
ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
ਠਾਕੁਰੁ ਲੇਖਾ ਮਗਨਹਾਰੁ ॥
ਫੇੜੇ ਕਾ ਦੁਖੁ ਸਹੈ ਜੀਉ ॥
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
ਸਾਧੂ ਕੀ ਜਉ ਲੇਹਿ ਓਟ ॥
ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
ਕਹਿ ਰਵਿਦਾਸ ਜੋੁ ਜਪੈ ਨਾਮੁ ॥
ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
*ਬਸੰਤੁ ਕਬੀਰ ਜੀਉ*
*ੴ ਸਤਿਗੁਰ ਪ੍ਰਸਾਦਿ ॥*
ਸੁਰਹ ਕੀ ਜੈਸੀ ਤੇਰੀ ਚਾਲ ॥
ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
ਚਾਕੀ ਚਾਟਹਿ ਚੂਨੁ ਖਾਹਿ ॥
ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
ਛੀਕੇ ਪਰ ਤੇਰੀ ਬਹੁਤੁ ਡੀਠਿ ॥
ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
ਕਹਿ ਕਬੀਰ ਭੋਗ ਭਲੇ ਕੀਨ ॥
ਮਤਿ ਕੋਊ ਮਾਰੈ ਈਂਟ ਢੇਮ ॥੪॥੧॥
1197
*ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
ਅਪੁਨੇ ਠਾਕੁਰ ਕੀ ਹਉ ਚੇਰੀ ॥
ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥
ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
*ਸਾਰਗ ਮਹਲਾ ੧ ॥*
ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥
ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥
ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥
ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥
ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥