5

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥
ਅੰਤੁ ਨ ਸਿਫਤੀ ਕਹਣਿ ਨ ਅੰਤੁ ॥
ਅੰਤੁ ਨ ਕਰਣੈ ਦੇਣਿ ਨ ਅੰਤੁ ॥
ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
ਅੰਤੁ ਨ ਜਾਪੈ ਕਿਆ ਮਨਿ ਮੰਤੁ ॥
ਅੰਤੁ ਨ ਜਾਪੈ ਕੀਤਾ ਆਕਾਰੁ ॥
ਅੰਤੁ ਨ ਜਾਪੈ ਪਾਰਾਵਾਰੁ ॥
ਅੰਤ ਕਾਰਣਿ ਕੇਤੇ ਬਿਲਲਾਹਿ ॥
ਤਾ ਕੇ ਅੰਤ ਨ ਪਾਏ ਜਾਹਿ ॥
ਏਹੁ ਅੰਤੁ ਨ ਜਾਣੈ ਕੋਇ ॥
ਬਹੁਤਾ ਕਹੀਐ ਬਹੁਤਾ ਹੋਇ ॥
ਵਡਾ ਸਾਹਿਬੁ ਊਚਾ ਥਾਉ ॥
ਊਚੇ ਉਪਰਿ ਊਚਾ ਨਾਉ ॥
ਏਵਡੁ ਊਚਾ ਹੋਵੈ ਕੋਇ ॥
ਤਿਸੁ ਊਚੇ ਕਉ ਜਾਣੈ ਸੋਇ ॥
ਜੇਵਡੁ ਆਪਿ ਜਾਣੈ ਆਪਿ ਆਪਿ ॥
ਨਾਨਕ ਨਦਰੀ ਕਰਮੀ ਦਾਤਿ ॥੨੪॥
ਬਹੁਤਾ ਕਰਮੁ ਲਿਖਿਆ ਨਾ ਜਾਇ ॥
ਵਡਾ ਦਾਤਾ ਤਿਲੁ ਨ ਤਮਾਇ ॥
ਕੇਤੇ ਮੰਗਹਿ ਜੋਧ ਅਪਾਰ ॥
ਕੇਤਿਆ ਗਣਤ ਨਹੀ ਵੀਚਾਰੁ ॥
ਕੇਤੇ ਖਪਿ ਤੁਟਹਿ ਵੇਕਾਰ ॥
ਕੇਤੇ ਲੈ ਲੈ ਮੁਕਰੁ ਪਾਹਿ ॥
ਕੇਤੇ ਮੂਰਖ ਖਾਹੀ ਖਾਹਿ ॥
ਕੇਤਿਆ ਦੂਖ ਭੂਖ ਸਦ ਮਾਰ ॥
ਏਹਿ ਭਿ ਦਾਤਿ ਤੇਰੀ ਦਾਤਾਰ ॥
ਬੰਦਿ ਖਲਾਸੀ ਭਾਣੈ ਹੋਇ ॥
ਹੋਰੁ ਆਖਿ ਨ ਸਕੈ ਕੋਇ ॥
ਜੇ ਕੋ ਖਾਇਕੁ ਆਖਣਿ ਪਾਇ ॥
ਓਹੁ ਜਾਣੈ ਜੇਤੀਆ ਮੁਹਿ ਖਾਇ ॥
ਆਪੇ ਜਾਣੈ ਆਪੇ ਦੇਇ ॥
ਆਖਹਿ ਸਿ ਭਿ ਕੇਈ ਕੇਇ ॥
ਜਿਸ ਨੋ ਬਖਸੇ ਸਿਫਤਿ ਸਾਲਾਹ ॥
ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
ਅਮੁਲ ਗੁਣ ਅਮੁਲ ਵਾਪਾਰ ॥
ਅਮੁਲ ਵਾਪਾਰੀਏ ਅਮੁਲ ਭੰਡਾਰ ॥
ਅਮੁਲ ਆਵਹਿ ਅਮੁਲ ਲੈ ਜਾਹਿ ॥
ਅਮੁਲ ਭਾਇ ਅਮੁਲਾ ਸਮਾਹਿ ॥
ਅਮੁਲੁ ਧਰਮੁ ਅਮੁਲੁ ਦੀਬਾਣੁ ॥
ਅਮੁਲੁ ਤੁਲੁ ਅਮੁਲੁ ਪਰਵਾਣੁ ॥
ਅਮੁਲੁ ਬਖਸੀਸ ਅਮੁਲੁ ਨੀਸਾਣੁ ॥
ਅਮੁਲੁ ਕਰਮੁ ਅਮੁਲੁ ਫੁਰਮਾਣੁ ॥
ਅਮੁਲੋ ਅਮੁਲੁ ਆਖਿਆ ਨ ਜਾਇ ॥
ਆਖਿ ਆਖਿ ਰਹੇ ਲਿਵ ਲਾਇ ॥
ਆਖਹਿ ਵੇਦ ਪਾਠ ਪੁਰਾਣ ॥
ਆਖਹਿ ਪੜੇ ਕਰਹਿ ਵਖਿਆਣ ॥
ਆਖਹਿ ਬਰਮੇ ਆਖਹਿ ਇੰਦ ॥


6

ਆਖਹਿ ਗੋਪੀ ਤੈ ਗੋਵਿੰਦ ॥
ਆਖਹਿ ਈਸਰ ਆਖਹਿ ਸਿਧ ॥
ਆਖਹਿ ਕੇਤੇ ਕੀਤੇ ਬੁਧ ॥
ਆਖਹਿ ਦਾਨਵ ਆਖਹਿ ਦੇਵ ॥
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
ਕੇਤੇ ਆਖਹਿ ਆਖਣਿ ਪਾਹਿ ॥
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਏਤੇ ਕੀਤੇ ਹੋਰਿ ਕਰੇਹਿ ॥
ਤਾ ਆਖਿ ਨ ਸਕਹਿ ਕੇਈ ਕੇਇ ॥
ਜੇਵਡੁ ਭਾਵੈ ਤੇਵਡੁ ਹੋਇ ॥
ਨਾਨਕ ਜਾਣੈ ਸਾਚਾ ਸੋਇ ॥
ਜੇ ਕੋ ਆਖੈ ਬੋਲੁਵਿਗਾੜੁ ॥
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥

7

ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
ਆਸਣੁ ਲੋਇ ਲੋਇ ਭੰਡਾਰ ॥
ਜੋ ਕਿਛੁ ਪਾਇਆ ਸੁ ਏਕਾ ਵਾਰ ॥
ਕਰਿ ਕਰਿ ਵੇਖੈ ਸਿਰਜਣਹਾਰੁ ॥
ਨਾਨਕ ਸਚੇ ਕੀ ਸਾਚੀ ਕਾਰ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
ਆਖਣਿ ਜੋਰੁ ਚੁਪੈ ਨਹ ਜੋਰੁ ॥
ਜੋਰੁ ਨ ਮੰਗਣਿ ਦੇਣਿ ਨ ਜੋਰੁ ॥
ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
ਜੋਰੁ ਨ ਜੁਗਤੀ ਛੁਟੈ ਸੰਸਾਰੁ ॥
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
ਨਾਨਕ ਉਤਮੁ ਨੀਚੁ ਨ ਕੋਇ ॥੩੩॥
ਰਾਤੀ ਰੁਤੀ ਥਿਤੀ ਵਾਰ ॥
ਪਵਣ ਪਾਣੀ ਅਗਨੀ ਪਾਤਾਲ ॥
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
ਤਿਨ ਕੇ ਨਾਮ ਅਨੇਕ ਅਨੰਤ ॥
ਕਰਮੀ ਕਰਮੀ ਹੋਇ ਵੀਚਾਰੁ ॥
ਸਚਾ ਆਪਿ ਸਚਾ ਦਰਬਾਰੁ ॥
ਤਿਥੈ ਸੋਹਨਿ ਪੰਚ ਪਰਵਾਣੁ ॥
ਨਦਰੀ ਕਰਮਿ ਪਵੈ ਨੀਸਾਣੁ ॥
ਕਚ ਪਕਾਈ ਓਥੈ ਪਾਇ ॥
ਨਾਨਕ ਗਇਆ ਜਾਪੈ ਜਾਇ ॥੩੪॥
ਧਰਮ ਖੰਡ ਕਾ ਏਹੋ ਧਰਮੁ ॥
ਗਿਆਨ ਖੰਡ ਕਾ ਆਖਹੁ ਕਰਮੁ ॥
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
ਤਿਥੈ ਨਾਦ ਬਿਨੋਦ ਕੋਡ ਅਨੰਦੁ ॥


8

ਸਰਮ ਖੰਡ ਕੀ ਬਾਣੀ ਰੂਪੁ ॥
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਤਾ ਕੀਆ ਗਲਾ ਕਥੀਆ ਨਾ ਜਾਹਿ ॥
ਜੇ ਕੋ ਕਹੈ ਪਿਛੈ ਪਛੁਤਾਇ ॥
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
ਕਰਮ ਖੰਡ ਕੀ ਬਾਣੀ ਜੋਰੁ ॥
ਤਿਥੈ ਹੋਰੁ ਨ ਕੋਈ ਹੋਰੁ ॥
ਤਿਥੈ ਜੋਧ ਮਹਾਬਲ ਸੂਰ ॥
ਤਿਨ ਮਹਿ ਰਾਮੁ ਰਹਿਆ ਭਰਪੂਰ ॥
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
ਤਾ ਕੇ ਰੂਪ ਨ ਕਥਨੇ ਜਾਹਿ ॥
ਨਾ ਓਹਿ ਮਰਹਿ ਨ ਠਾਗੇ ਜਾਹਿ ॥
ਜਿਨ ਕੈ ਰਾਮੁ ਵਸੈ ਮਨ ਮਾਹਿ ॥
ਤਿਥੈ ਭਗਤ ਵਸਹਿ ਕੇ ਲੋਅ ॥
ਕਰਹਿ ਅਨੰਦੁ ਸਚਾ ਮਨਿ ਸੋਇ ॥
ਸਚ ਖੰਡਿ ਵਸੈ ਨਿਰੰਕਾਰੁ ॥
ਕਰਿ ਕਰਿ ਵੇਖੈ ਨਦਰਿ ਨਿਹਾਲ ॥
ਤਿਥੈ ਖੰਡ ਮੰਡਲ ਵਰਭੰਡ ॥
ਜੇ ਕੋ ਕਥੈ ਤ ਅੰਤ ਨ ਅੰਤ ॥
ਤਿਥੈ ਲੋਅ ਲੋਅ ਆਕਾਰ ॥
ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
ਵੇਖੈ ਵਿਗਸੈ ਕਰਿ ਵੀਚਾਰੁ ॥
ਨਾਨਕ ਕਥਨਾ ਕਰੜਾ ਸਾਰੁ ॥੩੭॥
ਜਤੁ ਪਾਹਾਰਾ ਧੀਰਜੁ ਸੁਨਿਆਰੁ ॥
ਅਹਰਣਿ ਮਤਿ ਵੇਦੁ ਹਥੀਆਰੁ ॥
ਭਉ ਖਲਾ ਅਗਨਿ ਤਪ ਤਾਉ ॥
ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
ਘੜੀਐ ਸਬਦੁ ਸਚੀ ਟਕਸਾਲ ॥
ਜਿਨ ਕਉ ਨਦਰਿ ਕਰਮੁ ਤਿਨ ਕਾਰ ॥
ਨਾਨਕ ਨਦਰੀ ਨਦਰਿ ਨਿਹਾਲ ॥੩੮॥

ਸਲੋਕੁ ॥

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥


9

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥