*ਧਨਾਸਰੀ ਮਹਲਾ ੧ ਘਰੁ ੩*
*ੴ ਸਤਿਗੁਰ ਪ੍ਰਸਾਦਿ ॥*
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
ਕਲ ਮਹਿ ਰਾਮ ਨਾਮੁ ਸਾਰੁ ॥
ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥
ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥
ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥
ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
*ਧਨਾਸਰੀ ਮਹਲਾ ੧ ਆਰਤੀ*
*ੴ ਸਤਿਗੁਰ ਪ੍ਰਸਾਦਿ ॥*
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
*ਧਨਾਸਰੀ ਮਹਲਾ ੩ ਘਰੁ ੨ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
ਪੂਰੈ ਸਤਿਗੁਰਿ ਦੀਆ ਦਿਖਾਇ ॥
ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥
ਪੂਰੇ ਗੁਰ ਕੈ ਸਹਜਿ ਸੁਭਾਇ ॥
ਪੂਰੇ ਗੁਰ ਕੀ ਸਾਚੀ ਬਾਣੀ ॥
ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
ਏਕੁ ਅਚਰਜੁ ਜਨ ਦੇਖਹੁ ਭਾਈ ॥
ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
ਨਾਮੁ ਅਮੋਲਕੁ ਨ ਪਾਇਆ ਜਾਇ ॥
ਗੁਰ ਪਰਸਾਦਿ ਵਸੈ ਮਨਿ ਆਇ ॥੩॥
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
ਗੁਰਮਤੀ ਘਟਿ ਪਰਗਟੁ ਹੋਇ ॥
ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥
664
ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
*ਧਨਾਸਰੀ ਮਹਲਾ ੩ ॥*
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
ਗੁਰ ਕੈ ਸਬਦਿ ਭਰੇ ਭੰਡਾਰਾ ॥
ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥
ਮਾਇਆ ਮੋਹਿ ਜਲੈ ਅਭਿਮਾਨੁ ॥੧॥
ਗੁਰਮੁਖਿ ਹਰਿ ਰਸੁ ਚਾਖੈ ਕੋਇ ॥
ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
ਸਬਦੁ ਦੀਪਕੁ ਵਰਤੈ ਤਿਹੁ ਲੋਇ ॥
ਜੋ ਚਾਖੈ ਸੋ ਨਿਰਮਲੁ ਹੋਇ ॥
ਨਿਰਮਲ ਨਾਮਿ ਹਉਮੈ ਮਲੁ ਧੋਇ ॥
ਸਾਚੀ ਭਗਤਿ ਸਦਾ ਸੁਖੁ ਹੋਇ ॥੨॥
ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥
ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥
ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥
ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥
ਅਨਦਿਨੁ ਦਾਝਹਿ ਸਾਤਿ ਨ ਪਾਇ ॥
ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
*ਧਨਾਸਰੀ ਮਹਲਾ ੩ ॥*
ਸਦਾ ਧਨੁ ਅੰਤਰਿ ਨਾਮੁ ਸਮਾਲੇ ॥
ਜੀਅ ਜੰਤ ਜਿਨਹਿ ਪ੍ਰਤਿਪਾਲੇ ॥
ਮੁਕਤਿ ਪਦਾਰਥੁ ਤਿਨ ਕਉ ਪਾਏ ॥
ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥
ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥
ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥
ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥
ਮੂਲਹੁ ਭੁਲਾ ਜਨਮੁ ਗਵਾਏ ॥੨॥
ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥
ਸੇਵਾ ਸਾਚੀ ਨਾਮਿ ਸਮਾਣੀ ॥
ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥
ਸਾਚ ਨਾਮਿ ਵਡਿਆਈ ਪਾਏ ॥੩॥
ਆਪੇ ਕਰਤਾ ਜੁਗਿ ਜੁਗਿ ਸੋਇ ॥
ਨਦਰਿ ਕਰੇ ਮੇਲਾਵਾ ਹੋਇ ॥
ਗੁਰਬਾਣੀ ਤੇ ਹਰਿ ਮੰਨਿ ਵਸਾਏ ॥
ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
*ਧਨਾਸਰੀ ਮਹਲਾ ੩ ਤੀਜਾ ॥*
ਜਗੁ ਮੈਲਾ ਮੈਲੋ ਹੋਇ ਜਾਇ ॥
ਆਵੈ ਜਾਇ ਦੂਜੈ ਲੋਭਾਇ ॥
ਦੂਜੈ ਭਾਇ ਸਭ ਪਰਜ ਵਿਗੋਈ ॥
ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
ਗੁਰਮੁਖਿ ਉਬਰੇ ਹਰਿ ਸਰਣਾਈ ॥
ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥
ਭਗਤਿ ਕਰੇ ਜਨੁ ਵਡਿਆਈ ਪਾਏ ॥
ਸਾਚਿ ਰਤੇ ਸੁਖ ਸਹਜਿ ਸਮਾਏ ॥੨॥
ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥
ਗੁਰ ਕੈ ਸਬਦਿ ਆਪੁ ਪਛਾਣੁ ॥
ਸਾਚੀ ਰਾਸਿ ਸਾਚਾ ਵਾਪਾਰੁ ॥
ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥
ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥
ਊਤਮ ਬਾਣੀ ਸਬਦੁ ਸੁਣਾਏ ॥
665
ਪ੍ਰਭ ਸਾਚੇ ਕੀ ਸਾਚੀ ਕਾਰ ॥
ਨਾਨਕ ਨਾਮਿ ਸਵਾਰਣਹਾਰ ॥੪॥੪॥
*ਧਨਾਸਰੀ ਮਹਲਾ ੩ ॥*
ਜੋ ਹਰਿ ਸੇਵਹਿ ਤਿਨ ਬਲਿ ਜਾਉ ॥
ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥
ਸਾਚੈ ਸਬਦਿ ਵਸੈ ਮਨਿ ਆਇ ॥੧॥
ਗੁਰਬਾਣੀ ਸੁਣਿ ਮੈਲੁ ਗਵਾਏ ॥
ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥
ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥
ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥
ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥
ਨ ਸਬਦੁ ਬੂਝੈ ਨ ਜਾਣੈ ਬਾਣੀ ॥
ਮਨਮੁਖਿ ਅੰਧੇ ਦੁਖਿ ਵਿਹਾਣੀ ॥
ਸਤਿਗੁਰੁ ਭੇਟੇ ਤਾ ਸੁਖੁ ਪਾਏ ॥
ਹਉਮੈ ਵਿਚਹੁ ਠਾਕਿ ਰਹਾਏ ॥੩॥
ਕਿਸ ਨੋ ਕਹੀਐ ਦਾਤਾ ਇਕੁ ਸੋਇ ॥
ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥
ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
ਨਾਨਕ ਸਾਚੇ ਸਾਚਾ ਭਾਵਾ ॥੪॥੫॥
*ਧਨਾਸਰੀ ਮਹਲਾ ੩ ॥*
ਮਨੁ ਮਰੈ ਧਾਤੁ ਮਰਿ ਜਾਇ ॥
ਬਿਨੁ ਮਨ ਮੂਏ ਕੈਸੇ ਹਰਿ ਪਾਇ ॥
ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
ਜਿਸ ਨੋ ਬਖਸੇ ਹਰਿ ਦੇ ਵਡਿਆਈ ॥
ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
ਗੁਰਮੁਖਿ ਕਰਣੀ ਕਾਰ ਕਮਾਵੈ ॥
ਤਾ ਇਸੁ ਮਨ ਕੀ ਸੋਝੀ ਪਾਵੈ ॥
ਮਨੁ ਮੈ ਮਤੁ ਮੈਗਲ ਮਿਕਦਾਰਾ ॥
ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
ਮਨੁ ਅਸਾਧੁ ਸਾਧੈ ਜਨੁ ਕੋਈ ॥
ਅਚਰੁ ਚਰੈ ਤਾ ਨਿਰਮਲੁ ਹੋਈ ॥
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
ਹਉਮੈ ਵਿਚਹੁ ਤਜੈ ਵਿਕਾਰ ॥੩॥
ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
ਕਦੇ ਨ ਵਿਛੁੜਹਿ ਸਬਦਿ ਸਮਾਇ ॥
ਆਪਣੀ ਕਲਾ ਆਪੇ ਪ੍ਰਭੁ ਜਾਣੈ ॥
ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
*ਧਨਾਸਰੀ ਮਹਲਾ ੩ ॥*
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
ਮਨਮੁਖ ਭੂਲੇ ਅੰਧ ਗਾਵਾਰ ॥
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
ਸਾਚਾ ਧਨੁ ਗੁਰਮਤੀ ਪਾਏ ॥
ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
ਸਤਿਗੁਰੁ ਭੇਟੇ ਪੂਰੈ ਭਾਗਿ ॥
ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
ਪੂਰੈ ਭਾਗਿ ਹਰਿ ਨਾਮਿ ਸਮਾਣੀ ॥
ਸਿਧ ਸਾਧਿਕ ਤਰਸਹਿ ਸਭਿ ਲੋਇ ॥
ਪੂਰੈ ਭਾਗਿ ਪਰਾਪਤਿ ਹੋਇ ॥੩॥
ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
ਊਤਮ ਬ੍ਰਹਮੁ ਪਛਾਣੈ ਕੋਇ ॥
ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
666
ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
*ਧਨਾਸਰੀ ਮਹਲਾ ੩ ॥*
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥
ਗੁਰਮਤਿ ਸਾਚੀ ਸਾਚਾ ਵੀਚਾਰੁ ॥
ਆਪੇ ਬਖਸੇ ਦੇ ਵੀਚਾਰੁ ॥੧॥
ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥
ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
ਹਮ ਮੂਰਖ ਮੂਰਖ ਮਨ ਮਾਹਿ ॥
ਹਉਮੈ ਵਿਚਿ ਸਭ ਕਾਰ ਕਮਾਹਿ ॥
ਗੁਰ ਪਰਸਾਦੀ ਹੰਉਮੈ ਜਾਇ ॥
ਆਪੇ ਬਖਸੇ ਲਏ ਮਿਲਾਇ ॥੨॥
ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥
ਅਹੰਕਾਰਿ ਡੂਬੈ ਨ ਪਾਵੈ ਮਾਨੁ ॥
ਆਪੁ ਛੋਡਿ ਸਦਾ ਸੁਖੁ ਹੋਈ ॥
ਗੁਰਮਤਿ ਸਾਲਾਹੀ ਸਚੁ ਸੋਈ ॥੩॥
ਆਪੇ ਸਾਜੇ ਕਰਤਾ ਸੋਇ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਜਿਸੁ ਸਚਿ ਲਾਏ ਸੋਈ ਲਾਗੈ ॥
ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
*ਰਾਗੁ ਧਨਾਸਿਰੀ ਮਹਲਾ ੩ ਘਰੁ ੪*
*ੴ ਸਤਿਗੁਰ ਪ੍ਰਸਾਦਿ ॥*
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲੇ੍ ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥