*ਧਨਾਸਰੀ ਮਹਲਾ ੫ ਘਰੁ ੭*
*ੴ ਸਤਿਗੁਰ ਪ੍ਰਸਾਦਿ ॥*
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
*ਧਨਾਸਰੀ ਮਹਲਾ ੫ ਘਰੁ ੮ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥
ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
ਗੁਰ ਕਾ ਬਚਨੁ ਬਸੈ ਜੀਅ ਨਾਲੇ ॥
ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥
ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
*ਧਨਾਸਰੀ ਮਹਲਾ ੫ ॥*
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥
ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥
ਸੰਤਨ ਕਉ ਅਨਦੁ ਸਗਲ ਹੀ ਜਾਈ ॥
ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥
ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
*ਧਨਾਸਰੀ ਮਹਲਾ ੫ ॥*
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥
ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥
ਜੇ ਕੋਊ ਅਪੁਨੀ ਓਟ ਸਮਾਰੈ ॥
ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥
ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥
ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
*ਧਨਾਸਰੀ ਮਹਲਾ ੫ ॥*
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
680
ਠਾਕੁਰੁ ਗਾਈਐ ਆਤਮ ਰੰਗਿ ॥
ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
*ਧਨਾਸਰੀ ਮਹਲਾ ੫ ॥*
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥
ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥
ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
*ਧਨਾਸਰੀ ਮਹਲਾ ੫ ॥*
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
ਜਨ ਕਉ ਨਾਮੁ ਵਡਾਈ ਸੋਭ ॥
ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥
ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
*ਧਨਾਸਰੀ ਮਹਲਾ ੫ ॥*
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
ਤੁਮ ਤਉ ਰਾਖਨਹਾਰ ਦਇਆਲ ॥
ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥
ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥
ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
*ਧਨਾਸਰੀ ਮਹਲਾ ੫ ॥*
ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
ਹਮਰੇ ਪਿਤਾ ਗੋਪਾਲ ਦਇਆਲ ॥
ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥
ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥
ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
*ਧਨਾਸਰੀ ਮਹਲਾ ੫ ॥*
ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
ਮਨਿ ਤਨਿ ਰਾਮ ਨਾਮ ਹਿਤਕਾਰੇ ॥
ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
681
ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
*ਧਨਾਸਰੀ ਮਹਲਾ ੫ ॥*
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
ਸਤਿਗੁਰਿ ਪੂਰੈ ਕੀਨੀ ਦਾਤਿ ॥
ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
*ਧਨਾਸਰੀ ਮਹਲਾ ੫ ॥*
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
*ਧਨਾਸਰੀ ਮਹਲਾ ੫ ॥*
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
ਰਸਨਾ ਰਾਮ ਰਸਾਇਨਿ ਮਾਤੀ ॥
ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
*ਧਨਾਸਰੀ ਮਹਲਾ ੫ ॥*
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
*ਧਨਾਸਰੀ ਮਹਲਾ ੫ ॥*
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
682
*ਧਨਾਸਰੀ ਮਹਲਾ ੫ ॥*
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
*ਧਨਾਸਰੀ ਮਹਲਾ ੫ ॥*
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
*ਧਨਾਸਰੀ ਮਹਲਾ ੫ ॥*
ਜਨ ਕੇ ਪੂਰਨ ਹੋਏ ਕਾਮ ॥
ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥
ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥
ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥
ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
*ਧਨਾਸਰੀ ਮਹਲਾ ੫ ॥*
ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਚਰਨ ਤੁਮਾ੍ਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧ੍ੰਤ ਪ੍ਰਭ ਜਾਪਣ ॥
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
*ਧਨਾਸਰੀ ਮਹਲਾ ੫ ॥*
ਮਾਂਗਉ ਰਾਮ ਤੇ ਸਭਿ ਥੋਕ ॥
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥