989

*ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
*ਸਲੋਕੁ ॥*
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਸਬਦ ॥
ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥
ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥
ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥
ਬਾਬਾ ਮੈ ਕਰਮਹੀਣ ਕੂੜਿਆਰ ॥
ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥
ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥
ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥
ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥
ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥
ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥
ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥
*ਮਾਰੂ ਮਹਲਾ ੧ ॥*
ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥
ਤਿਨਿ ਕਰਤੈ ਲੇਖੁ ਲਿਖਾਇਆ ॥
ਲਿਖੁ ਦਾਤਿ ਜੋਤਿ ਵਡਿਆਈ ॥
ਮਿਲਿ ਮਾਇਆ ਸੁਰਤਿ ਗਵਾਈ ॥੧॥
ਮੂਰਖ ਮਨ ਕਾਹੇ ਕਰਸਹਿ ਮਾਣਾ ॥
ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥
ਤਜਿ ਸਾਦ ਸਹਜ ਸੁਖੁ ਹੋਈ ॥
ਘਰ ਛਡਣੇ ਰਹੈ ਨ ਕੋਈ ॥
ਕਿਛੁ ਖਾਜੈ ਕਿਛੁ ਧਰਿ ਜਾਈਐ ॥
ਜੇ ਬਾਹੁੜਿ ਦੁਨੀਆ ਆਈਐ ॥੨॥
ਸਜੁ ਕਾਇਆ ਪਟੁ ਹਢਾਏ ॥
ਫੁਰਮਾਇਸਿ ਬਹੁਤੁ ਚਲਾਏ ॥
ਕਰਿ ਸੇਜ ਸੁਖਾਲੀ ਸੋਵੈ ॥
ਹਥੀ ਪਉਦੀ ਕਾਹੇ ਰੋਵੈ ॥੩॥
ਘਰ ਘੁੰਮਣਵਾਣੀ ਭਾਈ ॥

990

ਪਾਪ ਪਥਰ ਤਰਣੁ ਨ ਜਾਈ ॥
ਭਉ ਬੇੜਾ ਜੀਉ ਚੜਾਊ ॥
ਕਹੁ ਨਾਨਕ ਦੇਵੈ ਕਾਹੂ ॥੪॥੨॥
*ਮਾਰੂ ਮਹਲਾ ੧ ਘਰੁ ੧ ॥*
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
ਚਿਤ ਚੇਤਸਿ ਕੀ ਨਹੀ ਬਾਵਰਿਆ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹ੍ਹੀ ਚਿੰਤ ਭਈ ॥੩॥
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥
ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
*ਮਾਰੂ ਮਹਲਾ ੧ ॥*
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥
ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥
ਦਾਦਰ ਤੂ ਕਬਹਿ ਨ ਜਾਨਸਿ ਰੇ ॥
ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥
ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥
ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥
ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥
ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥
ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥
ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥
ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥
ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
*ਮਾਰੂ ਮਹਲਾ ੧ ॥*
*ਸਲੋਕੁ ॥*
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥
ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥
ਸਬਦੁ ॥
ਸਖੀ ਸਹੇਲੀ ਗਰਬਿ ਗਹੇਲੀ ॥
ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥
ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥
ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥
ਹਉ ਦੋਹਾਗਣਿ ਖਰੀ ਰੰਞਾਣੀ ॥
ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥
ਤੂ ਦਾਨਾ ਸਾਹਿਬੁ ਸਿਰਿ ਮੇਰਾ ॥
ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥
ਭਣਤਿ ਨਾਨਕੁ ਅੰਦੇਸਾ ਏਹੀ ॥
ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

991

*ਮਾਰੂ ਮਹਲਾ ੧ ॥*
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥
ਤੇਰੇ ਲਾਲੇ ਕਿਆ ਚਤੁਰਾਈ ॥
ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥
ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥
ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥
ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥
ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥
ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥
*ਮਾਰੂ ਮਹਲਾ ੧ ॥*
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥
ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥
ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥
ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥
*ਮਾਰੂ ਮਹਲਾ ੧ ॥*
ਇਹੁ ਧਨੁ ਸਰਬ ਰਹਿਆ ਭਰਪੂਰਿ ॥
ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥
ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥
ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥
ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥
ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥
ਇਸੁ ਧਨ ਕੀ ਦੇਖਹੁ ਵਡਿਆਈ ॥
ਸਹਜੇ ਮਾਤੇ ਅਨਦਿਨੁ ਜਾਈ ॥੩॥
ਇਕ ਬਾਤ ਅਨੂਪ ਸੁਨਹੁ ਨਰ ਭਾਈ ॥
ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥
ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥
ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥
*ਮਾਰੂ ਮਹਲਾ ੧ ॥*
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥
ਮੂੜੇ ਕਾਇਚੇ ਭਰਮਿ ਭੁਲਾ ॥
ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥
ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥

992

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
*ਮਾਰੂ ਮਹਲਾ ੧ ॥*
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥
ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥
ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥
ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥
ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥
ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥
ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥
ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥
ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥
ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥
ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥
ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥
ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥
ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥
ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥
ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥
ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥
ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥
*ਮਾਰੂ ਮਹਲਾ ੧ ॥*
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥
ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥
ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥
ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥
ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥
ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥
ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥
ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥
ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥
ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥
ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥
ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥

2018-2021